ਵੱਡੀ ਖਬਰ…. ਫਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਨੰਗਲ ’ਚ ‘ਮੇਰੀ ਰਸੋਈ’ ਯੋਜਨਾ ਦਾ ਆਗਾਜ਼……..

ਰਿਪੋਟ ਰਮਨ ਕੁਮਾਰ

ਫਤਿਹਗੜ੍ਹ ਚੂੜੀਆਂ (ਨੀਲ ਧਾਰਾ) ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੇਰੀ ਰਸੋਈ’ ਯੋਜਨਾ ਦਾ ਫਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਨੰਗਲ ਵਿੱਚ ਆਗਾਜ਼ ਕੀਤਾ ਗਿਆ। ਇਸ ਮੌਕੇ ਪਿੰਡ ਦੀ ਸਰਪੰਚ ਕਸ਼ਮੀਰ ਕੌਰ ਨੇ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।ਪੰਜਾਬ ਸਰਕਾਰ ਅਨੁਸਾਰ ‘ਮੇਰੀ ਰਸੋਈ’ ਯੋਜਨਾ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਲਾਭਪਾਤਰੀ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਵਿਸ਼ੇਸ਼ ਰਾਸ਼ਨ ਕਿੱਟ ਦਿੱਤੀ ਜਾਵੇਗੀ। ਕਿੱਟ ਵਿੱਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਦੇ ਨਾਲ ਹੀ ਜਨਤਕ ਵੰਡ ਪ੍ਰਣਾਲੀ ਤਹਿਤ ਮਿਲਣ ਵਾਲੀ ਕਣਕ ਦੀ ਸਪਲਾਈ ਵੀ ਜਾਰੀ ਰਹੇਗੀ। ਗਰੀਬ ਪਰਿਵਾਰਾਂ ਲਈ ਰਾਹਤ ਭਰਿਆ ਕਦਮ: ਕਸ਼ਮੀਰ ਕੌਰ ਇਸ ਮੌਕੇ ਸਰਪੰਚ ਕਸ਼ਮੀਰ ਕੌਰ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਰਾਹਤ ਭਰਿਆ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਜ਼ਰੂਰੀ ਖੁਰਾਕੀ ਵਸਤਾਂ ਦੀ ਕਿੱਟ ਮਿਲਣ ਨਾਲ ਪਰਿਵਾਰਾਂ ਦੇ ਘਰੇਲੂ ਖਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰੇਕ ਹੱਕਦਾਰ ਤੱਕ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਪੂਰੀ ਤਰ੍ਹਾਂ ਸਹਿਯੋਗ ਕੀਤਾ ਜਾਵੇਗਾ। ਹੱਕਦਾਰ ਪਰਿਵਾਰਾਂ ਤੱਕ ਪਹੁੰਚੇ ਯੋਜਨਾਵਾਂ ਦਾ ਲਾਭ: ਮਨਵੀਰ ਸਿੰਘ ਗਿੱਕੂ ਇਸ ਮੌਕੇ ਮਨਵੀਰ ਸਿੰਘ ਗਿੱਕੂ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਜ਼ਰੂਰੀ ਖੁਰਾਕੀ ਵਸਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਰਾਹਤ ਦੇਣਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ-ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਅਜਿਹੇ ਉਪਰਾਲੇ ਅਹਿਮ ਭੂਮਿਕਾ ਨਿਭਾਉਂਦੇ ਹਨ।ਸਰਕਾਰ ਮੁਤਾਬਕ ‘ਮੇਰੀ ਰਸੋਈ’ ਯੋਜਨਾ ਰਾਹੀਂ ਮਹਿੰਗਾਈ ਦੇ ਦੌਰ ਵਿੱਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਰਸੋਈ ਖਰਚ ਦਾ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਦੀ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ ਹੈ।ਇਸ ਮੌਕੇ ਮੈਂਬਰ ਮੰਦੀਪ ਸਿੰਘ ਬੱਬੂ, ਮੈਂਬਰ,ਕੁਲਵਿੰਦਰ ਕੌਰ, ਗਗਨਦੀਪ ਕੁਮਾਰ, ਸਤਨਾਮ ਸਿੰਘ, ਰਿੰਕੂ, ਪੂਰਬ ਕੁਮਾਰ, ਪ੍ਰੀਤ ਅਤੇ ਸਾਗਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *

error: Content is protected !!